SBS Punjabi - ਐਸ ਬੀ ਐਸ ਪੰਜਾਬੀ

SBS Punjabi - ਐਸ ਬੀ ਐਸ ਪੰਜਾਬੀ

SBS
Ülke Avustralya
Dil PA
Bölüm 1488
Son 20.10.2026

Independent Punjabi-language news and stories for the Punjabi-speaking community in Australia, produced by SBS. The show covers current affairs, community issues, and cultural topics, connecting listeners to life in Australia. It also features interviews and reports relevant to Punjabi-speaking Australians, helping them stay informed in their own language.

Bölümler

  • ਕੀ ਆਸਟ੍ਰੇਲੀਆ ਦੇ ਪ੍ਰਾਈਵੇਟ ਹੈਲਥ ਉਦਯੋਗ ਨੂੰ ਇੱਕ ਸੁਤੰਤਰ ਪ੍ਰਬੰਧਕ ਦੀ ਲੋੜ ਹੈ? 20.10.2026 6dk
    ਸਾਲ 2030 ਤੱਕ ਲਗਭਗ 78,000 ਬਜ਼ੁਰਗ ਆਪਣੀਆਂ ਪ੍ਰਾਈਵੇਟ ਹੈਲਥ ਇੰਸ਼ੋਰੈਂਸ ਪਾਲਿਸੀਆਂ ਰੱਦ ਕਰ ਸਕਦੇ ਹਨ। ਪ੍ਰਾਈਵੇਟ ਹੈਲਥ ਇੰਸ਼ੋਰੈਂਸ ਦੇ ਵਧਦੇ ਪ੍ਰੀਮੀਅਮ ਅਤੇ ਸਰਕਾਰੀ ਰੀਬੇਟਾਂ ਵਿੱਚ ਤਬਦੀਲੀਆਂ ਨੇ ਆਸਟ੍ਰੇਲੀਆ ਦੀ ਨਿੱਜੀ ਸਿਹਤ ਪ੍ਰਣਾਲੀ ਦੇ ਭਵਿੱਖ ਬਾਰੇ ਚਿੰਤਾ ਵਧਾ ਦਿੱਤੀ ਹੈ। ਇਸੇ ਪਿਛੋਕੜ ਵਿੱਚ ਸੰਸਦ ਵਿੱਚ ਪ੍ਰਾਈਵੇਟ ਹੈਲਥ ਸਿਸਟਮ ਦੀ ਕਾਰਗੁਜ਼ਾਰੀ ਅਤੇ ਟਿਕਾਊਪਣ ਦੀ ਨਿਗਰਾਨੀ ਲਈ ਇੱਕ ਸੁਤੰਤਰ ਸੰਸਥਾ ਕਾਇਮ ਕਰਨ ਦੀ ਮੰਗ ਉੱਠੀ ਹੈ। ਇਸ ਮੁੱਦੇ ਬਾਰੇ ਹੋਰ ਜਾਣਨ ਲਈ ਸੁਣੋ ਇਹ ਪੌਡਕਾਸਟ।#sbsaudiopodcast
  • ਖ਼ਬਰਨਾਮਾ: ਆਸਟ੍ਰੇਲੀਆ-ਯੂਰਪੀ ਸੰਘ ਵਪਾਰ ਸਮਝੌਤਾ; ਸਰਕਾਰ ਵੱਲੋਂ ਕੋਲੀਸ਼ਨ ਨੂੰ ਸਮਰਥਨ ਦੀ ਅਪੀਲ 19.10.2026 4dk
    ਆਸਟ੍ਰੇਲੀਆ ਅਤੇ ਯੂਰਪੀ ਸੰਘ ਵਿਚਾਲੇ ਮੁਕਤ ਵਪਾਰ ਸਮਝੌਤੇ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਫੈਡਰਲ ਸਰਕਾਰ ਕੋਲੀਸ਼ਨ ਦਾ ਸਮਰਥਨ ਮੰਗ ਰਹੀ ਹੈ। ਅੱਠ ਸਾਲਾਂ ਦੀ ਗੱਲਬਾਤ ਤੋਂ ਬਾਅਦ ਮਾਰਚ ਵਿੱਚ ਐਲਾਨੇ ਗਏ ਇਸ ਸਮਝੌਤੇ ਤਹਿਤ ਯੂਰਪੀ ਖਾਣ-ਪੀਣ ਦੇ ਸਮਾਨ, ਵਾਈਨ, ਕਾਰਾਂ ਅਤੇ ਕੱਪੜਿਆਂ ਦੀਆਂ ਕੀਮਤਾਂ ਘਟਣ ਦੀ ਉਮੀਦ ਹੈ। ਹਾਲਾਂਕਿ, ਕੋਲੀਸ਼ਨ ਨੇ ਕਾਨੂੰਨ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ, ਜਦਕਿ ਵਪਾਰ ਮੰਤਰੀ ਡੌਨ ਫੈਰਲ ਨੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਸਮੇਤ ਹੋਰਨਾਂ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...#sbsaudiopodcast
  • ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ 19.10.2026 45dk
    ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਜਾਣੋ ਕਿ ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ, SIR ਕੀ ਹੈ ਅਤੇ ਸਰਕਾਰ ਇਸ ਬਾਰੇ ਕੀ ਕਹਿ ਰਹੀ ਹੈ। ਇਸ ਤੋਂ ਇਲਾਵਾ SBS ਦੀ ਨਵੀਂ ਪੌਡਕਾਸਟ ਸੀਰੀਜ਼ 'ਆਸਟ੍ਰੇਲੀਆ ਦਾ ਸਿਸਟਮ ਕਿਵੇਂ ਕੰਮ ਕਰਦਾ ਹੈ' (How Australia Works) ਦੇ ਚੌਥੇ ਐਪੀਸੋਡ ਰਾਹੀਂ ਸਮਝੋ ਕਿ ਕਿਸੇ ਕਾਨੂੰਨ ਨੂੰ ਬਦਲਣ ਲਈ ਕਈ ਸਾਲ ਕਿਉਂ ਲੱਗ ਸਕਦੇ ਹਨ ਅਤੇ ਇੱਕ ਰਿਪੋਰਟ ਵਿੱਚ ਜਾਣੋ, ਕੀ ਇਲੈਕਟ੍ਰਿਕ ਵਾਹਨ ਤੁਹਾਡੇ ਲਈ ਸਹੀ ਚੋਣ ਹੈ? ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਅੱਪਡੇਟਸ ਇਸ ਪ੍ਰੋਗਰਾਮ ਦੇ 'ਪੰਜਾਬੀ ਡਾਇਸਪੋਰਾ' ਵਿੱਚ ਸੈਗਮੈਂਟ ਵਿੱਚ ਦੱਸੀਆਂ ਗਈਆਂ ਹਨ। ਨਾਲ ਹੀ ਦੇਸ਼-ਦੁਨੀਆ ਦੀਆਂ ਅਹਿਮ ਖ਼ਬਰਾਂ ਦਾ ਆਨੰਦ ਮਾਣਨ ਲਈ ਸੁਣੋ ਸਾਡਾ ਇਹ ਪੂਰਾ ਰੇਡੀਓ ਪ੍ਰੋਗਰਾਮ।#sbsaudiopodcast
  • ਭਾਰਤੀ ਪ੍ਰਵਾਸੀਆਂ ਨੂੰ ਨਫ਼ਰਤ ਦਾ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ? ਨਸਲੀ ਵਿਤਕਰਾ ਕਮਿਸ਼ਨਰ ਨੇ ਪ੍ਰਣਾਲੀਗਤ ਸਮੱਸਿਆ ਨੂੰ ਦੱਸਿਆ ਕਾਰਨ 19.10.2026 11dk
    'ਮਾਰਚ ਫਾਰ ਆਸਟ੍ਰੇਲੀਆ' ਰੈਲੀਆਂ ਤੋਂ ਲੈ ਕੇ ਭਾਰਤੀ ਵਿਰੋਧੀ ਸਿਆਸੀ ਬਿਆਨਾਂ ਤੱਕ, ਭਾਰਤੀ ਭਾਈਚਾਰਾ ਅਕਸਰ ਆਸਟ੍ਰੇਲੀਆ ਵਿੱਚ ਇਮੀਗ੍ਰੇਸ਼ਨ ਸੰਬੰਧੀ ਚਰਚਾਵਾਂ ਦੇ ਕੇਂਦਰ ਵਿੱਚ ਨਜ਼ਰ ਆਉਂਦਾ ਹੈ। ਇਸ ਐਪੀਸੋਡ ਵਿੱਚ, ਆਸਟ੍ਰੇਲੀਆ ਦੇ ਨਸਲੀ ਵਿਤਕਰਾ ਕਮਿਸ਼ਨਰ ਗਿਰੀਧਰਨ ਸ਼ਿਵਰਾਮਨ ਦੱਸਦੇ ਹਨ ਕਿ ਭਾਵੇਂ ਇਸ ਵੇਲੇ ਭਾਰਤੀ ਪ੍ਰਵਾਸੀ ਵੱਧ ਚਰਚਾ ਵਿੱਚ ਹਨ, ਪਰ ਨਫ਼ਰਤ ਅਤੇ ਨਸਲੀ ਵਿਤਕਰੇ ਦੇ ਨਿਸ਼ਾਨੇ ਸਮੇਂ-ਸਮੇਂ ਨਾਲ ਬਦਲਦੇ ਰਹਿੰਦੇ ਹਨ, ਜੋ ਇੱਕ ਡੂੰਘੇ ਪ੍ਰਣਾਲੀਗਤ ਮੁੱਦੇ ਦੀ ਨਿਸ਼ਾਨਦੇਹੀ ਕਰਦਾ ਹੈ।#sbsaudiopodcast
  • ਅਖਾਣ ਕਹਾਣੀ: ਜਾਣੋ 'ਹੱਥੋਂ ਹੱਥ ਨਿਬੇੜਾ, ਨਾ ਝਗੜਾ ਨਾ ਝੇੜਾ' ਦਾ ਅਰਥ ਅਤੇ ਇਤਿਹਾਸ 17.10.2026 7dk
    ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਪੁਰਾਣੇ ਅਤੇ ਵਿਸਰੇ ਹੋਏ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਦੀ ਪੜਚੋਲ ਕੀਤੀ ਜਾਂਦੀ ਹੈ। ਇਸ ਕੜੀ ਵਿੱਚ ਸਾਡੇ ਲਾਹੌਰ ਸਥਿਤ ਸਾਥੀ ਮਸੂਦ ਮੱਲ੍ਹੀ ਅਤੇ ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ 'ਹੱਥੋਂ ਹੱਥ ਨਿਬੇੜਾ, ਨਾ ਝਗੜਾ ਨਾ ਝੇੜਾ' ਅਖਾਣ ਦੀ ਡੂੰਘਾਈ ਨਾਲ ਵਿਆਖਿਆ ਕਰਦੇ ਹੋਏ ਇਸ ਦੀ ਸਮਾਜਿਕ ਮਹੱਤਤਾ ਅਤੇ ਅੱਜ ਦੇ ਸਮੇਂ ਵਿੱਚ ਇਸ ਦੀ ਸਾਰਥਕਤਾ ਬਾਰੇ ਚਰਚਾ ਕਰ ਰਹੇ ਹਨ।#sbsaudiopodcast
  • ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੇ ਪਹਿਲੇ ਮਿਸ਼ੇਲਿਨ ਸਟਾਰ ਰੈਸਟੋਰੈਂਟਾਂ ਦਾ ਐਲਾਨ, ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ 16.10.2026 4dk
    ਆਸਟ੍ਰੇਲੀਆ ਵਿੱਚ ਪਹਿਲੀ ਵਾਰ 11 ਰੈਸਟੋਰੈਂਟਾਂ ਨੂੰ ਮਿਸ਼ੇਲਿਨ ਸਟਾਰਜ਼ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸਾਰੇ ਦੱਖਣੀ ਆਸਟ੍ਰੇਲੀਆ ਵਿੱਚ ਸਥਿਤ ਹਨ। ਉਧਰ, ਸਾਊਦੀ ਅਰਬ ਵਿੱਚ ਯਮਨ ਸਰਹੱਦ ਨੇੜੇ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ 28 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸੇ ਦਰਮਿਆਨ, ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਹੋਏ ਪੰਜਾਬ ਬੰਦ ਨੂੰ ਵਿਆਪਕ ਸਮਰਥਨ ਮਿਲਿਆ, ਜਦਕਿ ਸਿਆਸੀ ਧਿਰਾਂ ਅਤੇ ਜਨਤਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਹਫ਼ਤੇ ਦੀਆਂ ਹੋਰ ਅਹਿਮ ਖ਼ਬਰਾਂ ਵੀ ਸੁਣੋ ਇਸ ਪੌਡਕਾਸਟ ਵਿੱਚ।#sbsaudiopodcast
  • ਖ਼ਬਰਨਾਮਾ: ਸਿਡਨੀ ਹਵਾਈ ਅੱਡੇ 'ਤੇ ਸੁਰੱਖਿਆ ਕਰਮਚਾਰੀਆਂ ਦੀ ਹੜਤਾਲ; ਕਈ ਉਡਾਣਾਂ ਰੱਦ, ਯਾਤਰੀ ਪਰੇਸ਼ਾਨ 16.10.2026 4dk
    ਸਿਡਨੀ ਹਵਾਈ ਅੱਡੇ 'ਤੇ ਸੁਰੱਖਿਆ ਕਰਮਚਾਰੀਆਂ ਦੀ ਹੜਤਾਲ ਕਾਰਨ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੈਂਕੜੇ ਸੁਰੱਖਿਆ ਕਰਮਚਾਰੀਆਂ ਨੇ ਅੱਜ ਸ਼ੁੱਕਰਵਾਰ ਸ਼ਾਮ ਤੋਂ ਦੂਜੀ ਵਾਰ ਚਾਰ ਘੰਟਿਆਂ ਦੀ ਹੜਤਾਲ ਕਰਨ ਦੀ ਤਿਆਰੀ ਕੀਤੀ ਹੈ। ਜਦਕਿ ਕੁੱਝ ਹੋਰ ਕਰਮਚਾਰੀਆਂ ਨੇ ਅੱਜ ਸਵੇਰੇ ਛੇ ਤੋਂ ਦਸ ਵਜੇ ਤੱਕ ਵੀ ਕੰਮ ਬੰਦ ਰੱਖਿਆ ਸੀ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।#sbsaudiopodcast
  • ਪੰਜਾਬੀ ਡਾਇਸਪੋਰਾ: ਕੈਨੇਡਾ ਦੇ ਵਿਨੀਪੈੱਗ 'ਚ 13 ਬੰਦੂਕਾਂ ਤੇ 20 ਹਜ਼ਾਰ ਕਾਰਤੂਸਾਂ ਸਣੇ ਦੋ ਪੰਜਾਬੀ ਗ੍ਰਿਫ਼ਤਾਰ 16.10.2026 7dk
    ਕੈਨੇਡਾ ਦੇ ਵਿਨੀਪੈੱਗ ਸ਼ਹਿਰ ਵਿੱਚ ਪੁਲਿਸ ਵੱਲੋਂ ਦੋ ਪੰਜਾਬੀ ਮੂਲ ਦੇ ਵਿਅਕਤੀਆਂ ਨੂੰ 13 ਹਥਿਆਰਾਂ ਅਤੇ 20,000 ਤੋਂ ਵੱਧ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਵਿੰਦਰ ਚਹਿਲ (48) ਅਤੇ ਕੁਲਵਿੰਦਰ ਚਹਿਲ (38) ਵਜੋਂ ਹੋਈ ਹੈ। ਇਸ ਘਟਨਾ ਸਮੇਤ ਕੈਨੇਡਾ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਅਹਿਮ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।#sbsaudiopodcast
  • ਆਸਟ੍ਰੇਲੀਆ ਵਿੱਚ ਐੱਗ-ਫ੍ਰੀਜ਼ਿੰਗ ਦਾ ਵਧਦਾ ਰੁਝਾਨ: ਖਰਚੇ, ਸੰਭਾਵਨਾਵਾਂ ਅਤੇ ਨੈਤਿਕ ਸਵਾਲ 16.10.2026 6dk
    1980 ਵਿੱਚ ਆਸਟ੍ਰੇਲੀਆ ਦੇ ਪਹਿਲੇ IVF ਬੱਚੇ ਦੇ ਜਨਮ ਤੋਂ ਲੈ ਕੇ ਹੁਣ ਤੱਕ ਇਸ ਖੇਤਰ ਵਿੱਚ ਕਾਫ਼ੀ ਤਰੱਕੀ ਹੋਈ ਹੈ ਅਤੇ ਅੱਜ ਇੱਥੇ ਲਗਭਗ ਹਰ 16 ਵਿੱਚੋਂ ਇੱਕ ਬੱਚੇ ਦਾ ਜਨਮ IVF ਰਾਹੀਂ ਹੁੰਦਾ ਹੈ। ਘਟਦੀ ਜਨਮ ਦਰ ਦੇ ਦਰਮਿਆਨ ਐੱਗ-ਫ੍ਰੀਜ਼ਿੰਗ ਦਾ ਰੁਝਾਨ ਵੀ ਤੇਜ਼ੀ ਨਾਲ ਵਧ ਰਿਹਾ ਹੈ। ਭਵਿੱਖ ਵਿੱਚ ਮਾਂ ਬਣਨ ਦੀ ਸੰਭਾਵਨਾ ਨੂੰ ਬਰਕਰਾਰ ਰੱਖਣ ਲਈ ਕਈ ਔਰਤਾਂ ਇਸ ਪ੍ਰਕਿਰਿਆ ਦਾ ਸਹਾਰਾ ਲੈ ਰਹੀਆਂ ਹਨ। ਪਰ ਹਜ਼ਾਰਾਂ ਡਾਲਰ ਦਾ ਖਰਚਾ, ਸਫ਼ਲਤਾ ਦੀ ਅਨਿਸ਼ਚਿਤਤਾ ਅਤੇ ਅੰਡਿਆਂ ਨੂੰ ਸੰਭਾਲਣ ਦੇ ਵੱਖ-ਵੱਖ ਤਰੀਕਿਆਂ ਨਾਲ ਜੁੜੇ ਕਈ ਸਵਾਲ ਵੀ ਹਨ। ਇਸ ਪ੍ਰਕਿਰਿਆ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਣਨ ਲਈ ਸੁਣੋ ਇਹ ਪੌਡਕਾਸਟ।#sbsaudiopodcast
  • ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਬੇਰੁਜ਼ਗਾਰੀ ਵਧੀ, ਪ੍ਰਵਾਸੀ ਮਹਿਲਾਵਾਂ ਦੀਆਂ ਯੋਗਤਾਵਾਂ ਦਾ ਘੱਟ ਇਸਤੇਮਾਲ ਅਤੇ ਆਰਥਿਕ ਦਬਾਅ ਕਾਇਮ 15.10.2026 6dk
    ਆਸਟ੍ਰੇਲੀਆ ਵਿੱਚ ਸਤੰਬਰ ਦੌਰਾਨ 39,000 ਨੌਕਰੀਆਂ ਘਟਣ ਨਾਲ ਬੇਰੁਜ਼ਗਾਰੀ ਦਰ 4.7 ਫੀਸਦੀ ਤੱਕ ਪਹੁੰਚ ਗਈ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਕਿਹਾ ਹੈ ਕਿ ਪ੍ਰਵਾਸੀ ਅਤੇ ਸ਼ਰਨਾਰਥੀ ਮਹਿਲਾਵਾਂ ਦੀਆਂ ਕਾਬਲੀਅਤਾਂ ਦਾ ਪੂਰਾ ਲਾਭ ਨਹੀਂ ਲਿਆ ਜਾ ਰਿਹਾ। ਉੱਧਰ ਨਵੀਂ ਆਰਥਿਕ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਪਰਿਵਾਰਾਂ ਉੱਤੇ ਵਿੱਤੀ ਦਬਾਅ 2028 ਤੱਕ ਬਣਿਆ ਰਹਿ ਸਕਦਾ ਹੈ। ਭਾਰਤ ਵਿੱਚ ਰਾਹੁਲ ਗਾਂਧੀ ਨੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।
  • ਇੱਕ ਪਾਸੇ ਛੱਤ ਦੀ ਭਾਲ, ਦੂਜੇ ਪਾਸੇ ਵਿਹਲੇ ਪਏ ਕਮਰੇ: ਜਾਣੋ ਆਸਟ੍ਰੇਲੀਆ ਦੇ ਹਾਊਸਿੰਗ ਸੰਕਟ ਦਾ ਅਸਲੀ ਸੱਚ 15.10.2026 5dk
    ਆਸਟ੍ਰੇਲੀਆ ਵਿੱਚ ਘਰਾਂ ਦੀ ਕਮੀ ਅਤੇ ਵਧਦੀਆਂ ਕੀਮਤਾਂ ਕਾਰਨ ਨੌਜਵਾਨ ਪਰਿਵਾਰਾਂ ਲਈ ਰਿਹਾਇਸ਼ ਹਾਸਲ ਕਰਨਾ ਔਖਾ ਹੋ ਰਿਹਾ ਹੈ। ਇਸੇ ਦੌਰਾਨ ਇੱਕ ਨਵੀਂ ਖੋਜ ਦੱਸਦੀ ਹੈ ਕਿ ਬਹੁਤ ਸਾਰੇ ਬਜ਼ੁਰਗ ਆਸਟ੍ਰੇਲੀਆਈ ਵੱਡੇ ਘਰਾਂ ਵਿੱਚ ਰਹਿ ਰਹੇ ਹਨ ਜਿੱਥੇ ਕਈ ਕਮਰੇ ਖਾਲੀ ਪਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟੈਕਸ, ਪੈਨਸ਼ਨ ਅਤੇ ਹੋਰ ਵਿੱਤੀ ਨਿਯਮ ਉਨ੍ਹਾਂ ਨੂੰ ਛੋਟੇ ਘਰਾਂ ਵੱਲ ਜਾਣ ਤੋਂ ਰੋਕਦੇ ਹਨ। ਇਸ ਪੌਡਕਾਸਟ ਵਿੱਚ ਜਾਣੋ ਕਿ ਇਹ ਸਥਿਤੀ ਰਿਹਾਇਸ਼ੀ ਸੰਕਟ ਨੂੰ ਕਿਵੇਂ ਪ੍ਰਭਾਵਿਤ ਕਰ ਰਹੀ ਹੈ।#sbsaudiopodcast
  • ਬਾਲੀਵੁੱਡ ਗੱਪਸ਼ੱਪ: ਨਾਨਾ ਪਾਟੇਕਰ ਦੇ ਦੇਹਾਂਤ ਤੋਂ ਬਾਅਦ ਫ਼ਿਲਮੀ ਦੁਨੀਆ ਵਿੱਚ ਹਲਚਲ, ਦਿਲਜੀਤ ਤੇ ਪਰਮੀਸ਼ ਵਰਮਾ ਵੀ ਚਰਚਾ ਵਿੱਚ 15.10.2026 5dk
    ਮਨੋਰੰਜਨ ਜਗਤ ਵਿੱਚ ਇਸ ਹਫ਼ਤੇ ਕਈ ਵੱਡੀਆਂ ਖ਼ਬਰਾਂ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਦਿੱਗਜ ਅਦਾਕਾਰ ਨਾਨਾ ਪਾਟੇਕਰ ਆਪਣੀਆਂ ਕਈ ਨਿਰਮਾਣ ਅਧੀਨ ਫ਼ਿਲਮਾਂ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਧਰ, ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੇ ਮਾਮਲੇ ਨੇ ਸੁਰਖੀਆਂ ਬਟੋਰੀਆਂ ਹਨ। ਸਲਮਾਨ ਖਾਨ ਅਤੇ ਕਾਲਾ ਹਿਰਨ ਫ਼ਿਲਮ ਦੇ ਨਿਰਮਾਤਾ ਵਿਚਾਲੇ ਕਾਨੂੰਨੀ ਵਿਵਾਦ ਵੀ ਚਰਚਾ ਵਿੱਚ ਹੈ, ਜਦਕਿ ਪਰਮੀਸ਼ ਵਰਮਾ ਦੇ ਨੋਇਡਾ ਸ਼ੋਅ ਦੌਰਾਨ ਹੋਈ ਧੱਕਾ-ਮੁੱਕੀ ਦੀ ਘਟਨਾ ਨੇ ਵੀ ਧਿਆਨ ਖਿੱਚਿਆ ਹੈ। ਸੁਣੋ ਫ਼ਿਲਮ ਅਤੇ ਮਨੋਰੰਜਨ ਜਗਤ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।#sbsaudiopodcast
  • ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ: ਕੀ ਆਮ ਆਸਟ੍ਰੇਲੀਆਈਆਂ ਨੂੰ ਵੀ ਟੈਕ ਕੰਪਨੀਆਂ ਖ਼ਿਲਾਫ਼ ਮੁਕੱਦਮੇ ਦਾ ਹੱਕ ਮਿਲੇਗਾ? 15.10.2026 5dk
    ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ’ ਉੱਤੇ ਚਰਚਾ ਤੋਂ ਪਹਿਲਾਂ, ਗ੍ਰੀਨਜ਼ ਪਾਰਟੀ ਇਸ ਦੇ ਦਾਇਰੇ ਨੂੰ ਹੋਰ ਵਧਾਉਣ ਦੀ ਮੰਗ ਕਰ ਰਹੀ ਹੈ। ਪਾਰਟੀ ਚਾਹੁੰਦੀ ਹੈ ਕਿ ਆਨਲਾਈਨ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਆਮ ਆਸਟ੍ਰੇਲੀਆਈਆਂ ਨੂੰ ਵੀ ਵੱਡੀਆਂ ਟੈਕਨਾਲੋਜੀ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੱਕ ਮਿਲੇ। ਗ੍ਰੀਨਜ਼ ਦਾ ਮੰਨਣਾ ਹੈ ਕਿ ਜਿਵੇਂ ਇਹ ਬਿੱਲ ਨੌਜਵਾਨਾਂ ਨੂੰ ਨੁਕਸਾਨਦੇਹ ਸਮੱਗਰੀ ਤੋਂ ਬਚਾਉਣ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਕੰਪਨੀਆਂ ਤੇ ਪਾਉਂਦਾ ਹੈ, ਉਸੇ ਤਰ੍ਹਾਂ ਹਰ ਆਸਟ੍ਰੇਲੀਆਈ ਨੂੰ ਵੀ ਆਨਲਾਈਨ ਨੁਕਸਾਨ ਦੇ ਮਾਮਲਿਆਂ ਵਿੱਚ ਆਪਣੇ ਹੱਕਾਂ ਦੀ ਰੱਖਿਆ ਲਈ ਟੈਕ ਕੰਪਨੀਆਂ ਨੂੰ ਜਵਾਬਦੇਹ ਬਣਾਉਣ ਦੀ ਤਾਕਤ ਮਿਲਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਸੁਣੋ ਇਹ ਰਿਪੋਰਟ।#sbsaudiopodcast
  • ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ? SIR ਕੀ ਹੈ ਅਤੇ ਸਰਕਾਰ ਕੀ ਕਹਿ ਰਹੀ ਹੈ? 14.10.2026 9dk
    ਭਾਰਤ ਦੀਆਂ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾ ਦਿੱਤੇ ਗਏ ਹਨ। ਇਹ ਕਾਰਵਾਈ ਦੇਸ਼-ਵਿਆਪੀ ਸਮੀਖਿਆ (SIR) ਤਹਿਤ ਕੀਤੀ ਗਈ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਉਪਰਾਲਾ ਦੋਹਰੀ ਰਜਿਸਟ੍ਰੇਸ਼ਨ ਅਤੇ ਵੋਟ ਪਾਉਣ ਦੇ ਅਯੋਗ ਹੋ ਚੁੱਕੇ ਲੋਕਾਂ ਦੇ ਨਾਮ ਹਟਾਉਣ ਲਈ ਚੁੱਕਿਆ ਗਿਆ ਸੀ। ਪਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਦੀ ਵਰਤੋਂ ਮੌਜੂਦਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਦੋਸ਼ਾਂ ਕਾਰਨ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਆਗੂ, ਵਿਦਿਆਰਥੀ, ਅਤੇ ਨੌਜਵਾਨਾਂ ਦੀ ਅਗਵਾਈ ਵਾਲੀ ਇੱਕ ਅਜਿਹੀ ਲਹਿਰ ਸ਼ਾਮਲ ਹੈ ਜੋ ਜਵਾਬਦੇਹੀ ਦੀ ਮੰਗ ਕਰ ਰਹੀ ਹੈ। ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਗ਼ਲਤ ਕਾਰਵਾਈ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਹਰ ਪੱਖ ਦੀ ਗੱਲ ਸਮਝਣ ਲਈ ਸੁਣੋ ਇਹ ਪੌਡਕਾਸਟ...#sbsaudiopodcast
  • ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂ 14.10.2026 5dk
    ਆਸਟ੍ਰੇਲੀਆ ਅਤੇ ਜੌਰਡਨ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਗੈਸ ਬਰਾਮਦਕਾਰਾਂ ਲਈ ਘਰੇਲੂ ਸਪਲਾਈ ਰਾਖਵੀਂ ਰੱਖਣ ਦੀ ਤਜਵੀਜ਼, ਜਾਇਦਾਦ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਅਤੇ ਕਿਰਾਏ ਦੇ ਬਾਜ਼ਾਰ ਵਿੱਚ ਸਰਕਾਰੀ ਦਖ਼ਲ ਦੀ ਮੰਗ ਵੀ ਸੁਰਖੀਆਂ ਵਿੱਚ ਹੈ। ਬਲੂ ਮਾਊਂਟੇਨਜ਼ ਵਿੱਚ ਆਦਿਵਾਸੀ ਵਿਰਾਸਤੀ ਥਾਵਾਂ ਦੀ ਖੋਜ, ਭਾਰਤ ਵਿੱਚ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ ਅਤੇ ਬਿਹਾਰ ਵਿੱਚ ਕਿਸ਼ਤੀ ਹਾਦਸੇ ਦੀਆਂ ਖ਼ਬਰਾਂ ਵੀ ਅੱਜ ਦੀਆਂ ਅਹਿਮ ਖ਼ਬਰਾਂ ਦਾ ਹਿੱਸਾ ਹਨ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।
  • ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆ 14.10.2026 8dk
    ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪੀ.ਟੀ.ਆਈ. ਦੀ ਖੈਬਰ ਪਖਤੂਨਖਵਾ ਸਰਕਾਰ ਅਤੇ ਸੰਘੀ ਸਰਕਾਰ ਵਿਚਾਲੇ ਵਧਦੇ ਸਿਆਸੀ ਟਕਰਾਅ ਦਰਮਿਆਨ ਸੂਬੇ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰ ਦਿੱਤਾ ਗਿਆ ਹੈ। ਅੱਤਵਾਦ-ਵਿਰੋਧੀ ਨੀਤੀ ਅਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਚੱਲ ਰਹੇ ਮੱਤਭੇਦ ਇਸ ਫ਼ੈਸਲੇ ਦੇ ਕੇਂਦਰ ਵਿੱਚ ਹਨ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।#sbsaudiopodcast
  • ਇਕੱਲੇਪਣ ਤੋਂ ਆਪਣੇਪਣ ਤੱਕ: ਮਾਨਸਿਕ ਤੰਦਰੁਸਤੀ ਲਈ ਛੋਟੇ ਕਦਮਾਂ ਦੀ ਅਹਿਮੀਅਤ 14.10.2026 8dk
    ਆਸਟ੍ਰੇਲੀਆ ਵਿੱਚ ਅਕਤੂਬਰ ਮਹੀਨੇ ਨੂੰ 'ਮਾਨਸਿਕ ਸਿਹਤ' ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਇਸੇ ਸਮਾਜਿਕ ਸਾਂਝ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ, ਕਿਉਂਕਿ ਨਵੀਂ ਖੋਜ ਲੋਕਾਂ ਵਿੱਚ ਆਪਣੇਪਣ ਦੀ ਭਾਵਨਾ ਘਟਣ ਵੱਲ ਇਸ਼ਾਰਾ ਕਰਦੀ ਹੈ। ਮੈਲਬਰਨ ਵਿੱਚ ਰਹਿ ਰਹੇ ਪੰਜਾਬੀ ਮੂਲ ਦੇ ਸੇਵਾਮੁਕਤ ਫ਼ੌਜੀ ਮੇਜਰ ਸਤਵਿੰਦਰ ਸਿੰਘ ਸਾਈਕਲਿੰਗ ਰਾਹੀਂ ਸਰਗਰਮ ਰਹਿਣ ਅਤੇ ਆਸਟ੍ਰੇਲੀਆ ਦੀ ਕੁਦਰਤੀ ਖੂਬਸੂਰਤੀ ਦਾ ਆਨੰਦ ਮਾਣਨ ਦੇ ਆਪਣੇ ਤਜਰਬੇ ਸਾਂਝੇ ਕਰਦੇ ਹਨ। ਦੂਜੇ ਪਾਸੇ, ਸੱਭਿਆਚਾਰਕ ਅਤੇ ਭਾਸ਼ਾਈ ਰੁਕਾਵਟਾਂ ਕਾਰਨ ਕਈ ਪਰਵਾਸੀਆਂ ਲਈ ਮਾਨਸਿਕ ਸਿਹਤ ਸਹਾਇਤਾ ਲੱਭਣਾ ਚੁਣੌਤੀਪੂਰਨ ਹੋ ਸਕਦਾ ਹੈ। ਅਜਿਹੇ ਵਿੱਚ ਭਾਈਚਾਰਕ ਗਰੁੱਪ ਆਪਸੀ ਮੇਲ-ਜੋਲ ਅਤੇ ਸਹਾਰੇ ਲਈ ਅਹਿਮ ਮੰਚ ਬਣ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ...#sbsaudiopodcast
  • ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰ 13.10.2026 7dk
    ਮੈਲਬਰਨ ਵਿੱਚ ਵੱਸਦੇ 21 ਸਾਲਾ ਅਸ਼ੀਸ਼ ਅਤੇ ਉਨ੍ਹਾਂ ਦੇ ਪਿਤਾ ਰਾਜੀਵ ਪੰਡਿਤ ਦੀ ਕਹਾਣੀ ਕਬੱਡੀ ਜਗਤ ਵਿੱਚ ਨਿਵੇਕਲੀ ਪਛਾਣ ਰੱਖਦੀ ਹੈ। ਦੋਵੇਂ ਨਾ ਸਿਰਫ਼ ਕਬੱਡੀ ਖੇਡਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਇਸ ਖੇਡ ਦੇ ਗੁਰ ਵੀ ਸਿਖਾਉਂਦੇ ਹਨ। ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਕਬੱਡੀ ਦੇ ਮੈਦਾਨਾਂ ਵਿੱਚ ਜਿੱਤਾਂ ਦਰਜ ਕਰਨ ਅਤੇ ਸਨਮਾਨ ਹਾਸਲ ਕਰਨ ਵਾਲੀ ਪਿਓ-ਪੁੱਤ ਦੀ ਇਹ ਜੋੜੀ ਹੁਣ ਇਸ ਖੇਡ ਰਾਹੀਂ ਪੰਜਾਬੀ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਮਿਸਾਲ ਵੀ ਬਣ ਰਹੀ ਹੈ।#sbsaudiopodcast
  • ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀ 13.10.2026 6dk
    ਫੈਡਰਲ ਸਰਕਾਰ ਨੇ ਸਿਹਤ, ਅਪਾਹਜਤਾ ਅਤੇ ਭਾਈਚਾਰਕ ਸੇਵਾਵਾਂ ਦੇ 4,60,000 ਤੋਂ ਵੱਧ ਕਰਮਚਾਰੀਆਂ ਲਈ ਤਨਖਾਹਾਂ ਅਤੇ ਕੰਮਕਾਜੀ ਹਾਲਾਤ ਸੁਧਾਰਣ ਵਾਸਤੇ $630 ਮਿਲੀਅਨ ਦੇ ਨਵੇਂ ਨਿਵੇਸ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਆਸਟ੍ਰੇਲੀਆਈ ਇੰਜੀਨੀਅਰ ਰੌਬਰਟ ਪੈਥਰ ਨੇ ਇਰਾਕ ਵਿੱਚ ਚਾਰ ਸਾਲ ਤੋਂ ਵੱਧ ਸਮੇਂ ਦੀ ਹਿਰਾਸਤ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਆਪਣੀ ਗੱਲ ਸਾਂਝੀ ਕੀਤੀ ਹੈ। ਸੁਣੋ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।#sbsaudiopodcast
  • ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 13.10.2026 8dk
    ‘ਪੰਜਾਬੀ ਡਾਇਰੀ’ ਦੇ ਇਸ ਪੌਡਕਾਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਵਿਰੁੱਧ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨਾਲ ਜੁੜੀ ਖ਼ਬਰ ਦੀ ਪੜਚੋਲ ਕੀਤੀ ਗਈ ਹੈ। ਇਸ ਦੇ ਨਾਲ ਹੀ, 22 ਤੋਂ 27 ਅਕਤੂਬਰ ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਵੀ ਇਸ ਪੌਡਕਾਸਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਅਹਿਮ ਖ਼ਬਰਾਂ ਦੇ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ।#sbsaudiopodcast

Şurada popüler

Bu podcast şu ülkelerin podcast listelerinde de yer alıyor.